ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 6:19–21
ਬਾਈਬਲ ਦੀ ਆਇਤ · IRV
ਮੱਤੀ 6:19–21
19ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।
20ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।
21ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
ਪ੍ਰਸੰਗ ਵਿੱਚ
16ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
17ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ।
18ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।
19ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।
20ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।
21ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
22ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ।
23ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।
24ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
ਅੰਗਰੇਜ਼ੀ ਵਿੱਚ
Do not store up for yourselves treasures on earth, where moth and rust destroy, and where thieves break in and steal. But store up for yourselves treasures in heaven, where moth and rust do not destroy, and where thieves do not break in and steal. For where your treasure is, there your heart will be also.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ। ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ।ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ। ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ। ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ