Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 6:24

ਬਾਈਬਲ ਦੀ ਆਇਤ · IRV

ਮੱਤੀ 6:24

ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।

ਪੂਰਾ ਅਧਿਆਇ ਪੜ੍ਹੋ: ਮੱਤੀ 6

ਪ੍ਰਸੰਗ ਵਿੱਚ

21ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।

22ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ।

23ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।

24ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।

25ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?

26ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?

27ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?

ਮੱਤੀ 6

ਅੰਗਰੇਜ਼ੀ ਵਿੱਚ

Berean Standard BibleMatthew 6:24No one can serve two masters: Either he will hate the one and love the other, or he will be devoted to the one and despise the other. You cannot serve both God and money.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

1 ਯੂਹ 2:15–16ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ। ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।
ਲੂਕਾ 16:13ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
ਯਾਕੂ 4:4ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
1 ਤਿਮ 6:9–10ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ। ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
ਯਹੋਸ਼ੁ 24:15ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।
ਗਲਾ 1:10ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।
ਮੱਤੀ 4:10ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।
ਲੂਕਾ 16:11ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ