ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 6:33
ਬਾਈਬਲ ਦੀ ਆਇਤ · IRV
ਮੱਤੀ 6:33
ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
ਪ੍ਰਸੰਗ ਵਿੱਚ
30ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
31ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ?
32ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ।
33ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
34ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।
ਅੰਗਰੇਜ਼ੀ ਵਿੱਚ
But seek first the kingdom of God and His righteousness, and all these things will be added unto you.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ। ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ। ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਭਰੋਸਾ ਰੱਖਦਾ ਹੈ!ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ। ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ।ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ, ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ