Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 7:1–5

ਬਾਈਬਲ ਦੀ ਆਇਤ · IRV

ਮੱਤੀ 7:1–5

1ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ।

2ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।

3ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ!

4ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!

5ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।

ਪੂਰਾ ਅਧਿਆਇ ਪੜ੍ਹੋ: ਮੱਤੀ 7

ਪ੍ਰਸੰਗ ਵਿੱਚ

1ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ।

2ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।

3ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ!

4ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!

5ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।

6ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।

7ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।

8ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।

ਮੱਤੀ 7

ਅੰਗਰੇਜ਼ੀ ਵਿੱਚ

Berean Standard BibleMatthew 7:1–5“Do not judge, or you will be judged. For with the same judgment you pronounce, you will be judged; and with the measure you use, it will be measured to you. Why do you look at the speck in your brother’s eye, but fail to notice the beam in your own eye? How can you say to your brother, ‘Let me take the speck out of your eye,’ while there is still a beam in your own eye? You hypocrite! First take the beam out of your own eye, and then you will see clearly to remove the speck from your brother’s eye.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਲੂਕਾ 6:37ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।
ਰੋਮ 2:1–2ਸੋ ਹੇ ਦੋਸ਼ ਲਾਉਣ ਵਾਲੇ ਮਨੁੱਖ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਉੱਤਰ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ ਉੱਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਵੀ ਉਹ ਹੀ ਕੰਮ ਕਰਦਾ ਹੈਂ। ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ।
ਯਾਕੂ 4:11–12ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ। ਬਿਵਸਥਾ ਦੇਣ ਵਾਲਾ ਅਤੇ ਨਿਆਈਂ ਤਾਂ ਇੱਕੋ ਹੀ ਹੈ ਜਿਸ ਕੋਲ ਨਾਸ ਕਰਨ ਅਤੇ ਬਚਾਉਣ ਦਾ ਅਧਿਕਾਰ ਹੈ। ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ?।
ਲੂਕਾ 6:41ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?
ਰੋਮ 14:10–13ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ। ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ। ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ। ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ।
1 ਕੁਰਿੰਥੀ 4:3–5ਪਰ ਮੇਰੇ ਲਈ ਇਹ ਛੋਟੀ ਗੱਲ ਹੈ ਕਿ ਤੁਹਾਡੇ ਤੋਂ ਅਥਵਾ ਇਨਸਾਨੀ ਅਦਾਲਤ ਤੋਂ ਮੇਰੀ ਜਾਂਚ ਕੀਤੀ ਜਾਵੇ ਸਗੋਂ ਮੈਂ ਆਪ ਵੀ ਆਪਣੀ ਜਾਂਚ ਨਹੀਂ ਕਰਦਾ ਹਾਂ। ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ, ਪਰ ਮੇਰਾ ਨਿਆਂ ਕਰਨ ਵਾਲਾ ਪ੍ਰਭੂ ਹੈ। ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।
ਯੂਹ 8:7–9ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸ ਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਨੂੰ ਪਹਿਲਾ ਪੱਥਰ ਮਾਰੇ।” ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਜ਼ਮੀਨ ਤੇ ਕੁਝ ਲਿਖਣ ਲੱਗ ਪਿਆ। ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ। ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ।
ਗਲਾ 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ