Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 7:12

ਬਾਈਬਲ ਦੀ ਆਇਤ · IRV

ਮੱਤੀ 7:12

ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।

ਪੂਰਾ ਅਧਿਆਇ ਪੜ੍ਹੋ: ਮੱਤੀ 7

ਪ੍ਰਸੰਗ ਵਿੱਚ

9ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ?

10ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ?

11ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?

12ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।

13ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।

14ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।

15ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।

ਮੱਤੀ 7

ਅੰਗਰੇਜ਼ੀ ਵਿੱਚ

Berean Standard BibleMatthew 7:12In everything, then, do to others as you would have them do to you. For this is the essence of the Law and the Prophets.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਲੂਕਾ 6:31ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ।
ਰੋਮ 13:8–10ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ। ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।
ਗਲਾ 5:13–14ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ। ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।
ਲੇਵੀ 19:18ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
ਮਰਕੁ 12:29–34ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ। ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ। ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ। ਤਦ ਉਸ ਉਪਦੇਸ਼ਕ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੁਸੀਂ ਸੱਚ ਆਖਿਆ ਭਈ ਉਹ ਇੱਕੋ ਹੀ ਹੈ, ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ। ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ। ਜਦੋਂ ਪ੍ਰਭੂ ਯਿਸੂ ਨੇ ਵੇਖਿਆ ਕਿ ਉਹ ਨੇ ਸਮਝ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ, ਅਤੇ ਉਸ ਤੋਂ ਬਾਅਦ ਕਿਸੇ ਦਾ ਹੌਂਸਲਾ ਨਾ ਪਿਆ ਕਿ ਉਸ ਕੋਲੋਂ ਕੁਝ ਸਵਾਲ ਕਰੇ।
ਮੱਤੀ 22:39–40ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।
ਮੀਕਾ 6:8ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?
ਜ਼ਕ 8:16–17ਇਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ; ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਂ ਕਰੋ। ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਕਰਨ ਦੀ ਯੋਜਨਾ ਨਾ ਬਣਾਵੇ ਅਤੇ ਨਾ ਕੋਈ ਝੂਠੀ ਸਹੁੰ ਨਾਲ ਪਿਆਰ ਕਰੇ, ਕਿਉਂ ਜੋ ਇਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹਾਂ, ਯਹੋਵਾਹ ਦਾ ਵਾਕ ਹੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ