Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 7:15

ਬਾਈਬਲ ਦੀ ਆਇਤ · IRV

ਮੱਤੀ 7:15

ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।

ਪੂਰਾ ਅਧਿਆਇ ਪੜ੍ਹੋ: ਮੱਤੀ 7

ਪ੍ਰਸੰਗ ਵਿੱਚ

12ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।

13ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।

14ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।

15ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।

16ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?

17ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ।

18ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ।

ਮੱਤੀ 7

ਅੰਗਰੇਜ਼ੀ ਵਿੱਚ

Berean Standard BibleMatthew 7:15Beware of false prophets. They come to you in sheep’s clothing, but inwardly they are ravenous wolves.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

1 ਯੂਹ 4:1ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।
2 ਪਤ 2:1–3ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ। ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ। ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।
ਮੱਤੀ 24:11ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
ਰਸੂਲਾਂ 20:29–31ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ। ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ। ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।
ਮਰਕੁ 13:22–23ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ। ਪਰ ਤੁਸੀਂ ਚੌਕਸ ਰਹੋ, ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਸੱਭੋ ਕੁਝ ਦੱਸ ਦਿੱਤਾ।
ਬਿਵ 13:1–3ਜੇਕਰ ਤੁਹਾਡੇ ਵਿੱਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ਼ ਕੰਮ ਵਿਖਾਵੇ, ਅਤੇ ਉਹ ਨਿਸ਼ਾਨ ਜਾਂ ਅਚਰਜ਼ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ, ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ।
ਕੁਲੁੱ 2:8ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।
2 ਕੁਰਿੰਥੀ 11:13–15ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ। ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ। ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ