ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 7:7
ਬਾਈਬਲ ਦੀ ਆਇਤ · IRV
ਮੱਤੀ 7:7
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
ਪ੍ਰਸੰਗ ਵਿੱਚ
4ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
5ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।
6ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।
7ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
8ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
9ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ?
10ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ?
ਅੰਗਰੇਜ਼ੀ ਵਿੱਚ
Ask, and it will be given to you; seek, and you will find; knock, and the door will be opened to you.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ। ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ