ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੀਕਾਹ 6:8
ਬਾਈਬਲ ਦੀ ਆਇਤ · IRV
ਮੀਕਾਹ 6:8
ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?
ਪ੍ਰਸੰਗ ਵਿੱਚ
5ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੱਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮਾਂ ਨੂੰ ਜਾਣੋ!
6ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਦੇ ਅੱਗੇ ਝੁਕਾਂ? ਕੀ ਮੈਂ ਹੋਮ ਬਲੀਆਂ ਲਈ ਇੱਕ-ਇੱਕ ਸਾਲ ਦੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ?
7ਭਲਾ, ਯਹੋਵਾਹ ਹਜ਼ਾਰਾਂ ਭੇਡੂਆਂ ਨਾਲ, ਜਾਂ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾ? ਕੀ ਮੈਂ ਆਪਣੇ ਪਹਿਲੌਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ, ਅਤੇ ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈ?
8ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?
9ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ, ਅਤੇ ਬੁੱਧ ਤੇਰੇ ਨਾਮ ਦਾ ਭੈਅ ਮੰਨੇਗੀ, ਰਾਜ-ਡੰਡੇ ਦੀ ਅਤੇ ਉਹ ਦੀ ਜਿਸ ਨੇ ਉਸ ਨੂੰ ਠਹਿਰਾਇਆ, ਸੁਣੋ!
10ਕੀ ਦੁਸ਼ਟ ਦੇ ਘਰ ਵਿੱਚ ਹੁਣ ਤੱਕ ਦੁਸ਼ਟਪੁਣੇ ਦੇ ਖ਼ਜ਼ਾਨੇ ਹਨ? ਨਾਲੇ ਏਫ਼ਾਹ ਦੇ ਘੱਟ ਨਾਪ ਜੋ ਸਰਾਪੀ ਹਨ?
11ਭਲਾ, ਮੈਂ ਪਵਿੱਤਰ ਠਹਿਰ ਸਕਦਾ ਹਾਂ, ਜਦ ਮੇਰੇ ਕੋਲ ਕਾਣੀ ਡੰਡੀ, ਅਤੇ ਮੇਰੀ ਥੈਲੀ ਵਿੱਚ ਖੋਟੇ ਵੱਟੇ ਹਨ?
ਅੰਗਰੇਜ਼ੀ ਵਿੱਚ
He has shown you, O man, what is good. And what does the LORD require of you but to act justly, to love mercy, and to walk humbly with your God?ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਨੂੰ ਮੰਨੋ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਤੁਹਾਡੀ ਭਲਿਆਈ ਲਈ ਹੁਕਮ ਦਿੰਦਾ ਹਾਂ।ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓਮੈਂ ਬਲੀਦਾਨ ਨਹੀਂ ਸਗੋਂ ਦਯਾ ਚਾਹੁੰਦਾ ਹਾਂ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ।ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ।ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ।ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ