ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਫਿਲਿੱਪੀਆਂ 2:3
ਬਾਈਬਲ ਦੀ ਆਇਤ · IRV
ਫਿਲਿੱਪੀਆਂ 2:3
ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।
ਪ੍ਰਸੰਗ ਵਿੱਚ
1ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ।
2ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।
3ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।
4ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।
5ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ।
6ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।
ਅੰਗਰੇਜ਼ੀ ਵਿੱਚ
Do nothing out of selfish ambition or empty pride, but in humility consider others more important than yourselves.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ।ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ।ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ। ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ। ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ।ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ? ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ