ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਫਿਲਿੱਪੀਆਂ 3:13
ਬਾਈਬਲ ਦੀ ਆਇਤ · IRV
ਫਿਲਿੱਪੀਆਂ 3:13
ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ,
ਪ੍ਰਸੰਗ ਵਿੱਚ
10ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ।
11ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਂਵਾਂ।
12ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ।
13ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ,
14ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।
15ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖ਼ਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖ਼ਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ।
16ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ।
ਅੰਗਰੇਜ਼ੀ ਵਿੱਚ
Brothers, I do not consider myself yet to have taken hold of it. But one thing I do: Forgetting what is behind and straining toward what is ahead,ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਪਰ ਯਿਸੂ ਨੇ ਉਸ ਨੂੰ ਆਖਿਆ, ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਯੋਗ ਨਹੀਂ।ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ। ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ। ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ। ਸੋ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ। ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ।ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ,ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ। ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ। ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ