ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਫਿਲਿੱਪੀਆਂ 4:13
ਬਾਈਬਲ ਦੀ ਆਇਤ · IRV
ਫਿਲਿੱਪੀਆਂ 4:13
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
ਪ੍ਰਸੰਗ ਵਿੱਚ
10ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।
11ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।
12ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।
13ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
14ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ।
15ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ
16ਕਿਉਂ ਜੋ ਥਸਲੁਨੀਕੇ ਵਿੱਚ ਵੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੁਝ ਭੇਜਿਆ।
ਅੰਗਰੇਜ਼ੀ ਵਿੱਚ
ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ। ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ।ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ। ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ, ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ!“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”ਅਸੀਂ ਮਸੀਹ ਦੇ ਦੁਆਰਾ ਪਰਮੇਸ਼ੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ। ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ