ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਫਿਲਿੱਪੀਆਂ 4:19
ਬਾਈਬਲ ਦੀ ਆਇਤ · IRV
ਫਿਲਿੱਪੀਆਂ 4:19
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।
ਪ੍ਰਸੰਗ ਵਿੱਚ
16ਕਿਉਂ ਜੋ ਥਸਲੁਨੀਕੇ ਵਿੱਚ ਵੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੁਝ ਭੇਜਿਆ।
17ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ।
18ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।
19ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।
20ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
21ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁੱਖ-ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।
22ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।
ਅੰਗਰੇਜ਼ੀ ਵਿੱਚ
And my God will supply all your needs according to His glorious riches in Christ Jesus.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ। ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ। ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ। ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ।ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ।ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ। ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ।ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ, ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ। ਇਨ੍ਹਾਂ ਚਾਲ੍ਹੀ ਸਾਲਾਂ ਵਿੱਚ ਨਾ ਤੁਹਾਡੇ ਬਸਤਰ ਪੁਰਾਣੇ ਹੋਏ ਅਤੇ ਨਾ ਹੀ ਤੁਹਾਡੇ ਪੈਰ ਸੁੱਜੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ