Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਫਿਲਿੱਪੀਆਂ 4:6–7

ਬਾਈਬਲ ਦੀ ਆਇਤ · IRV

ਫਿਲਿੱਪੀਆਂ 4:6–7

6ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।

7ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।

ਪੂਰਾ ਅਧਿਆਇ ਪੜ੍ਹੋ: ਫਿਲਿੱਪੀਆਂ 4

ਪ੍ਰਸੰਗ ਵਿੱਚ

3ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਹਿਕਰਮੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿਕਰਮੀਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ।

4ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ।

5ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।

6ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।

7ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।

8ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।

9ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।

10ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।

ਫਿਲਿੱਪੀਆਂ 4

ਅੰਗਰੇਜ਼ੀ ਵਿੱਚ

Berean Standard BiblePhilippians 4:6–7Be anxious for nothing, but in everything, by prayer and petition, with thanksgiving, present your requests to God. And the peace of God, which surpasses all understanding, will guard your hearts and your minds in Christ Jesus.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਕਹਾ 3:5–6ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
1 ਪਤ 5:7ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ
ਜ਼ਬੂ 55:22ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
1 ਥੱਸ 5:17–18ਹਰ ਰੋਜ਼ ਪ੍ਰਾਰਥਨਾ ਕਰੋ। ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
ਮੱਤੀ 7:7–8ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ। ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
ਜ਼ਬੂ 34:5–7ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ। ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ। ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
ਮੱਤੀ 6:8ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ।
ਯੂਹ 14:27“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ