Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਫਿਲਿੱਪੀਆਂ 4:8

ਬਾਈਬਲ ਦੀ ਆਇਤ · IRV

ਫਿਲਿੱਪੀਆਂ 4:8

ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।

ਪੂਰਾ ਅਧਿਆਇ ਪੜ੍ਹੋ: ਫਿਲਿੱਪੀਆਂ 4

ਪ੍ਰਸੰਗ ਵਿੱਚ

5ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।

6ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।

7ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।

8ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।

9ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।

10ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।

11ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।

ਫਿਲਿੱਪੀਆਂ 4

ਅੰਗਰੇਜ਼ੀ ਵਿੱਚ

Berean Standard BiblePhilippians 4:8Finally, brothers, whatever is true, whatever is honorable, whatever is right, whatever is pure, whatever is lovely, whatever is admirable—if anything is excellent or praiseworthy—think on these things.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਯਾਕੂ 3:17ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
ਤੀਤੁ 2:7ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ।
2 ਕੁਰਿੰਥੀ 8:21ਕਿਉਂਕਿ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਦੇ ਹਾਂ।
ਗਲਾ 5:22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
1 ਥੱਸ 5:21–22ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ। ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ।
2 ਪਤ 1:3–7ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ। ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ। ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ।
ਅਫ਼ 5:9ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ।
ਇਬਰਾ 13:18ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ