ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕਹਾਉਤਾਂ 12:10
ਬਾਈਬਲ ਦੀ ਆਇਤ · IRV
ਕਹਾਉਤਾਂ 12:10
ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟ ਦੀ ਦਯਾ ਵੀ ਨਿਰਦਈ ਹੀ ਹੁੰਦੀ ਹੈ।
ਪ੍ਰਸੰਗ ਵਿੱਚ
7ਦੁਸ਼ਟ ਪਟਕੇ ਜਾਂਦੇ ਹਨ ਅਤੇ ਉਹ ਰਹਿੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਸਥਿਰ ਰਹੇਗਾ।
8ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ।
9ਜੋ ਰੋਟੀਓਂ ਵੀ ਤੰਗ ਹੈ ਅਤੇ ਵਡਿਆਈ ਮਾਰਦਾ ਹੈ, ਉਸ ਨਾਲੋਂ ਉਹ ਛੋਟਾ ਮਨੁੱਖ ਚੰਗਾ ਹੈ, ਜਿਸ ਦੇ ਕੋਲ ਦਾਸ ਹੈ।
10ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟ ਦੀ ਦਯਾ ਵੀ ਨਿਰਦਈ ਹੀ ਹੁੰਦੀ ਹੈ।
11ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
12ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।
13ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
ਅੰਗਰੇਜ਼ੀ ਵਿੱਚ
A righteous man regards the life of his animal, but the tender mercies of the wicked are only cruelty.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
“ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ।”ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ