ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕਹਾਉਤਾਂ 13:11
ਬਾਈਬਲ ਦੀ ਆਇਤ · IRV
ਕਹਾਉਤਾਂ 13:11
ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।
ਪ੍ਰਸੰਗ ਵਿੱਚ
8ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।
9ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
10ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।
11ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।
12ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।
13ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।
14ਬੁੱਧਵਾਨ ਦੀ ਸਿੱਖਿਆ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
ਅੰਗਰੇਜ਼ੀ ਵਿੱਚ
Dishonest wealth will dwindle, but what is earned through hard work will be multiplied.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ।ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ