Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕਹਾਉਤਾਂ 15:1

ਬਾਈਬਲ ਦੀ ਆਇਤ · IRV

ਕਹਾਉਤਾਂ 15:1

ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।

ਪੂਰਾ ਅਧਿਆਇ ਪੜ੍ਹੋ: ਕਹਾਉਤਾਂ 15

ਪ੍ਰਸੰਗ ਵਿੱਚ

1ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।

2ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।

3ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।

4ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।

ਕਹਾਉਤਾਂ 15

ਅੰਗਰੇਜ਼ੀ ਵਿੱਚ

Berean Standard BibleProverbs 15:1A gentle answer turns away wrath, but a harsh word stirs up anger.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਕਹਾ 10:12ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
ਕਹਾ 25:15ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
ਕਹਾ 15:18ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।
ਕਹਾ 29:22ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।
ਕਹਾ 28:25ਲੋਭੀ ਮਨੁੱਖ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਰਿਸ਼ਟ-ਪੁਸ਼ਟ ਕੀਤਾ ਜਾਵੇਗਾ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ