ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕਹਾਉਤਾਂ 16:3
ਬਾਈਬਲ ਦੀ ਆਇਤ · IRV
ਕਹਾਉਤਾਂ 16:3
ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
ਪ੍ਰਸੰਗ ਵਿੱਚ
1ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
2ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ।
3ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
4ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।
5ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।
6ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।
ਅੰਗਰੇਜ਼ੀ ਵਿੱਚ
ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ। ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈਜੋ ਕੁਝ ਤੂੰ ਕਰਨਾ ਚਾਹੇਂ, ਉਹ ਤੇਰੇ ਲਈ ਠਹਿਰਾਈ ਜਾਵੇਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ।“ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ,ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ