Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕਹਾਉਤਾਂ 16:9

ਬਾਈਬਲ ਦੀ ਆਇਤ · IRV

ਕਹਾਉਤਾਂ 16:9

ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।

ਪੂਰਾ ਅਧਿਆਇ ਪੜ੍ਹੋ: ਕਹਾਉਤਾਂ 16

ਪ੍ਰਸੰਗ ਵਿੱਚ

6ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।

7ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।

8ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।

9ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।

10ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।

11ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।

12ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।

ਕਹਾਉਤਾਂ 16

ਅੰਗਰੇਜ਼ੀ ਵਿੱਚ

Berean Standard BibleProverbs 16:9A man’s heart plans his course, but the LORD determines his steps.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਕਹਾ 19:21ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।
ਜ਼ਬੂ 37:23ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।
ਕਹਾ 16:1ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
ਕਹਾ 20:24ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿਵੇਂ ਆਪਣੇ ਰਾਹ ਨੂੰ ਬੁੱਝੇ?
ਯਿਰ 10:23ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਸ ਦੇ ਵੱਸ ਵਿੱਚ ਨਹੀਂ ਹੈ, ਇਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।
ਕਹਾ 21:30ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।
ਯਸਾ 46:10ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ