ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕਹਾਉਤਾਂ 18:22
ਬਾਈਬਲ ਦੀ ਆਇਤ · IRV
ਕਹਾਉਤਾਂ 18:22
ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
ਪ੍ਰਸੰਗ ਵਿੱਚ
19ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।
20ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
21ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
22ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
23ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
24ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।
ਅੰਗਰੇਜ਼ੀ ਵਿੱਚ
He who finds a wife finds a good thing and obtains favor from the LORD.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।ਆਪਣੇ ਵਿਅਰਥ ਜੀਵਨ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ, ਕਿਉਂ ਜੋ ਜੀਵਨ ਵਿੱਚ ਅਤੇ ਸੂਰਜ ਦੇ ਹੇਠਲੇ ਕੰਮ-ਧੰਦਿਆਂ ਵਿੱਚ ਇਹੋ ਤੇਰਾ ਭਾਗ ਹੈ।ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ।ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ, ਇਸਰਾਏਲ ਨੇ ਔਰਤ ਲਈ ਟਹਿਲ ਸੇਵਾ ਕੀਤੀ, ਅਤੇ ਔਰਤ ਲਈ ਭੇਡਾਂ ਦੀ ਰਾਖੀ ਕੀਤੀ।ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ, ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ।ਤੂੰ ਮੇਰੇ ਨਾਲ ਰਹਿ। ਯਾਕੂਬ ਨੇ ਰਾਖ਼ੇਲ ਲਈ ਸੱਤ ਸਾਲ ਸੇਵਾ ਕੀਤੀ ਅਤੇ ਪ੍ਰੇਮ ਦੇ ਕਾਰਨ ਉਹ ਉਸ ਲਈ ਥੋੜ੍ਹੇ ਦਿਨ ਦੇ ਬਰਾਬਰ ਸਨ। ਤਦ ਯਾਕੂਬ ਨੇ ਲਾਬਾਨ ਨੂੰ ਆਖਿਆ, ਮੇਰੀ ਵਹੁਟੀ ਮੈਨੂੰ ਦੇ ਜੋ ਮੈਂ ਉਸ ਕੋਲ ਜਾਂਵਾਂ ਜੋ ਮੇਰਾ ਸਮਾਂ ਪੂਰਾ ਹੋ ਗਿਆ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ