Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕਹਾਉਤਾਂ 22:6

ਬਾਈਬਲ ਦੀ ਆਇਤ · IRV

ਕਹਾਉਤਾਂ 22:6

ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।

ਪੂਰਾ ਅਧਿਆਇ ਪੜ੍ਹੋ: ਕਹਾਉਤਾਂ 22

ਪ੍ਰਸੰਗ ਵਿੱਚ

3ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ।

4ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।

5ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।

6ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।

7ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।

8ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।

9ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।

ਕਹਾਉਤਾਂ 22

ਅੰਗਰੇਜ਼ੀ ਵਿੱਚ

Berean Standard BibleProverbs 22:6Train up a child in the way he should go, and when he is old he will not depart from it.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਅਫ਼ 6:4ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।
ਬਿਵ 6:7ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।
2 ਤਿਮ 3:15ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।
ਉਤ 18:19ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।
ਬਿਵ 4:9ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਓ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ।
ਜ਼ਬੂ 78:3–6ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ। ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ। ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ, ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,
1 ਸਮੂ 1:28ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।
1 ਸਮੂ 2:26ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ