Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕਹਾਉਤਾਂ 29:11

ਬਾਈਬਲ ਦੀ ਆਇਤ · IRV

ਕਹਾਉਤਾਂ 29:11

ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।

ਪੂਰਾ ਅਧਿਆਇ ਪੜ੍ਹੋ: ਕਹਾਉਤਾਂ 29

ਪ੍ਰਸੰਗ ਵਿੱਚ

8ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ।

9ਜਦ ਬੁੱਧਵਾਨ ਮਨੁੱਖ ਮੂਰਖ ਨਾਲ ਵਿਵਾਦ ਕਰੇ, ਤਦ ਉਹ ਕ੍ਰੋਧਿਤ ਹੋ ਜਾਂਦਾ ਹੈ ਅਤੇ ਠੱਠਾ ਕਰਦਾ ਹੈ, ਉੱਥੇ ਸ਼ਾਂਤੀ ਨਹੀਂ ਰਹਿੰਦੀ।

10ਖੂਨੀ ਮਨੁੱਖ ਖ਼ਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰਾਂ ਦੀ ਜਾਨ ਦੇ ਪਿੱਛੇ ਪਏ ਰਹਿੰਦੇ ਹਨ।

11ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।

12ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ।

13ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਉਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ।

14ਜਿਹੜਾ ਰਾਜਾ ਗਰੀਬਾਂ ਦਾ ਸੱਚਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਬਣੀ ਰਹੇਗੀ।

ਕਹਾਉਤਾਂ 29

ਅੰਗਰੇਜ਼ੀ ਵਿੱਚ

Berean Standard BibleProverbs 29:11A fool vents all his anger, but a wise man holds it back.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਕਹਾ 19:11ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।
ਕਹਾ 12:16ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ, ਪਰ ਸਿਆਣਾ ਨਿਰਾਦਰ ਨੂੰ ਅਣਦੇਖਿਆ ਕਰ ਦਿੰਦਾ ਹੈ।
ਮੀਕਾ 7:5ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ