Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕਹਾਉਤਾਂ 3:5–6

ਬਾਈਬਲ ਦੀ ਆਇਤ · IRV

ਕਹਾਉਤਾਂ 3:5–6

5ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।

6ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।

ਪੂਰਾ ਅਧਿਆਇ ਪੜ੍ਹੋ: ਕਹਾਉਤਾਂ 3

ਪ੍ਰਸੰਗ ਵਿੱਚ

2ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ।

3ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,

4ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ।

5ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।

6ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।

7ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।

8ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।

9ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,

ਕਹਾਉਤਾਂ 3

ਅੰਗਰੇਜ਼ੀ ਵਿੱਚ

Berean Standard BibleProverbs 3:5–6Trust in the LORD with all your heart, and lean not on your own understanding; in all your ways acknowledge Him, and He will make your paths straight.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਜ਼ਬੂ 37:5ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
ਯਿਰ 17:7–8ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ! ਉਹ ਉਸ ਰੁੱਖ ਵਾਂਗੂੰ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਸ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਸਾਲ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।
ਕਹਾ 28:26ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।
ਜ਼ਬੂ 37:3ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।
ਜ਼ਬੂ 62:8ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।
ਯਸਾ 26:3–4ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ। ਸਦਾ ਤੱਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਪ੍ਰਭੂ ਯਹੋਵਾਹ ਸਨਾਤਨ ਚੱਟਾਨ ਹੈ।
ਯਸਾ 12:2ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।
ਜ਼ਬੂ 37:7ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ