ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕਹਾਉਤਾਂ 31:30
ਬਾਈਬਲ ਦੀ ਆਇਤ · IRV
ਕਹਾਉਤਾਂ 31:30
ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।
ਪ੍ਰਸੰਗ ਵਿੱਚ
27ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
28ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,
29ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।
30ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।
31ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ!
ਅੰਗਰੇਜ਼ੀ ਵਿੱਚ
Charm is deceptive and beauty is fleeting, but a woman who fears the LORD is to be praised.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ। ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ।ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।ਕਿ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਪਹਿਨਾ ਕੇ ਰਾਜਾ ਦੇ ਸਨਮੁਖ ਲਿਆਉਣ, ਤਾਂ ਜੋ ਦੇਸ਼-ਦੇਸ਼ ਦੇ ਲੋਕਾਂ ਨੂੰ ਅਤੇ ਹਾਕਮਾਂ ਨੂੰ ਉਸ ਦੀ ਸੁੰਦਰਤਾ ਵਿਖਾਏ ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ। ਪਰ ਰਾਣੀ ਵਸ਼ਤੀ ਨੇ ਰਾਜਾ ਦੇ ਹੁਕਮ ਅਨੁਸਾਰ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਰਾਜਾ ਬਹੁਤ ਗੁੱਸੇ ਹੋਇਆ ਅਤੇ ਗੁੱਸੇ ਨਾਲ ਭੜਕ ਉੱਠਿਆ।ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ