ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਕਹਾਉਤਾਂ 6:16–19
ਬਾਈਬਲ ਦੀ ਆਇਤ · IRV
ਕਹਾਉਤਾਂ 6:16–19
16ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ,
17ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ,
18ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,
19ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।
ਪ੍ਰਸੰਗ ਵਿੱਚ
13ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਇਸ਼ਾਰੇ ਕਰਦਾ ਹੈ।
14ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ, ਅਤੇ ਝਗੜੇ ਪਾਉਂਦਾ ਹੈ,
15ਇਸ ਲਈ ਬਿਪਤਾ ਅਚਾਨਕ ਹੀ ਉਹ ਦੇ ਉੱਤੇ ਆ ਪਵੇਗੀ, ਇੱਕ ਪਲ ਵਿੱਚ ਹੀ ਉਹ ਨਾਸ ਹੋ ਜਾਵੇਗਾ ਅਤੇ ਬਚਣ ਦਾ ਕੋਈ ਉਪਾਅ ਨਾ ਹੋਵੇਗਾ।
16ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ,
17ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ,
18ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,
19ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।
20ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
21ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ, ਅਤੇ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ ਲੈ।
22ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ,
ਅੰਗਰੇਜ਼ੀ ਵਿੱਚ
There are six things that the LORD hates, seven that are detestable to Him: haughty eyes, a lying tongue, hands that shed innocent blood, a heart that devises wicked schemes, feet that run swiftly to evil, a false witness who gives false testimony, and one who stirs up discord among brothers.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ! ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ।ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ!ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ