ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਜ਼ਬੂਰ 1
ਬਾਈਬਲ ਦੀ ਆਇਤ · IRV
ਜ਼ਬੂਰ 1
1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!
2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।
4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ।
5ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,
6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।
ਅੰਗਰੇਜ਼ੀ ਵਿੱਚ
Blessed is the man who does not walk in the counsel of the wicked, or set foot on the path of sinners, or sit in the seat of mockers. But his delight is in the Law of the LORD, and on His law he meditates day and night. He is like a tree planted by streams of water, yielding its fruit in season, whose leaf does not wither, and who prospers in all he does. Not so the wicked! For they are like chaff driven off by the wind. Therefore the wicked will not stand in the judgment, nor sinners in the assembly of the righteous. For the LORD guards the path of the righteous, but the way of the wicked will perish.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ। ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ। ਉਸ ਤੋਂ ਦੂਰ ਰਹਿ, ਉਹ ਦੇ ਕੋਲੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ,ਉਹ ਉਸ ਰੁੱਖ ਵਾਂਗੂੰ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਸ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਸਾਲ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ! ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ!ਮੈਂ ਰੰਗ ਰਲੀਆਂ ਮਨਾਉਣ ਵਾਲਿਆਂ ਦੀ ਸੰਗਤ ਵਿੱਚ ਨਾ ਬੈਠਿਆ, ਨਾ ਮੈਂ ਚੋਹਲ ਕੀਤਾ। ਮੈਂ ਇਕੱਲਾ ਬੈਠ ਰਿਹਾ ਕਿਉਂ ਜੋ ਤੇਰਾ ਹੱਥ ਮੇਰੇ ਉੱਤੇ ਸੀ, ਤੂੰ ਆਪਣੇ ਗਜ਼ਬ ਨਾਲ ਮੈਨੂੰ ਭਰ ਦਿੱਤਾ ਸੀ।ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ। ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ