ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਜ਼ਬੂਰ 119:105
ਬਾਈਬਲ ਦੀ ਆਇਤ · IRV
ਜ਼ਬੂਰ 119:105
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
ਪ੍ਰਸੰਗ ਵਿੱਚ
102ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।
103ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!
104ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।
105ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
106ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।
107ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ!
108ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।
ਅੰਗਰੇਜ਼ੀ ਵਿੱਚ
ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ, ਅਤੇ ਸਿਖਾਉਣ ਵਾਲੇ ਦੀ ਤਾੜ ਜੀਵਨ ਦਾ ਰਾਹ ਹੈ।ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ।ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ।ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, ਜਦ ਮੈਂ ਉਹ ਦੇ ਚਾਨਣ ਨਾਲ ਹਨੇਰੇ ਵਿੱਚ ਚੱਲਦਾ ਸੀ,ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ