ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਜ਼ਬੂਰ 127:3–5
ਬਾਈਬਲ ਦੀ ਆਇਤ · IRV
ਜ਼ਬੂਰ 127:3–5
3ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,
4ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ,
5ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!
ਪ੍ਰਸੰਗ ਵਿੱਚ
1ਸੁਲੇਮਾਨ ਦਾ ਯਾਤਰਾ ਦਾ ਗੀਤ ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
2ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।
3ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,
4ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ,
5ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!
ਅੰਗਰੇਜ਼ੀ ਵਿੱਚ
Children are indeed a heritage from the LORD, and the fruit of the womb is His reward. Like arrows in the hand of a warrior, so are children born in one’s youth. Blessed is the man whose quiver is full of them. He will not be put to shame when he confronts the enemies at the gate.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ। ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ।ਮੁਬਾਰਕ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਪਸ਼ੂਆਂ ਦੇ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ।ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀਅਤੇ ਮੈਨੂੰ ਆਖਿਆ, ਵੇਖ, ਮੈਂ ਤੈਨੂੰ ਫਲਵੰਤ ਕਰਾਂਗਾ ਅਤੇ ਤੈਨੂੰ ਵਧਾਵਾਂਗਾ ਅਤੇ ਤੈਥੋਂ ਬਹੁਤ ਸਾਰੀਆਂ ਕੌਮਾਂ ਬਣਾਵਾਂਗਾ ਅਤੇ ਤੇਰੇ ਬਾਅਦ ਇਹ ਦੇਸ਼ ਸਦਾ ਲਈ ਤੇਰੇ ਵੰਸ਼ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ।ਫੇਰ ਏਸਾਓ ਨੇ ਅੱਖਾਂ ਚੁੱਕ ਕੇ ਇਸਤਰੀਆਂ ਅਤੇ ਬੱਚਿਆਂ ਨੂੰ ਵੇਖਿਆ ਅਤੇ ਪੁੱਛਿਆ, ਤੇਰੇ ਨਾਲ ਇਹ ਕੌਣ ਹਨ? ਤਾਂ ਉਸ ਨੇ ਆਖਿਆ, ਇਹ ਓਹ ਬੱਚੇ ਹਨ, ਜਿਹੜੇ ਪਰਮੇਸ਼ੁਰ ਨੇ ਤੇਰੇ ਦਾਸ ਨੂੰ ਬਖ਼ਸ਼ੇ ਹਨ।ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।ਅਗਲੇ ਦਿਨ ਉਹਨਾਂ ਸਵੇਰੇ ਉੱਠ ਕੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਦ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ, ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ