ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਜ਼ਬੂਰ 139:13–16
ਬਾਈਬਲ ਦੀ ਆਇਤ · IRV
ਜ਼ਬੂਰ 139:13–16
13ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
14ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
15ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।
16ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
ਪ੍ਰਸੰਗ ਵਿੱਚ
10ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!
11ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ,
12ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।
13ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
14ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
15ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।
16ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
17ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
18ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।
19ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਂਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!
ਅੰਗਰੇਜ਼ੀ ਵਿੱਚ
For You formed my inmost being; You knit me together in my mother’s womb. I praise You, for I am fearfully and wonderfully made. Marvelous are Your works, and I know this very well. My frame was not hidden from You when I was made in secret, when I was woven together in the depths of the earth. Your eyes saw my unformed body; all my days were written in Your book and ordained for me before one of them came to be.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ।ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ।ਹੇ ਯਹੋਵਾਹ, ਤੂੰ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਕਾਰਨ ਮੈਂ ਜੈਕਾਰਾ ਗਜਾਵਾਂਗਾ। ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!ਜਿਸ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ?ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ