Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਜ਼ਬੂਰ 147:3

ਬਾਈਬਲ ਦੀ ਆਇਤ · IRV

ਜ਼ਬੂਰ 147:3

ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।

ਪੂਰਾ ਅਧਿਆਇ ਪੜ੍ਹੋ: ਜ਼ਬੂਰ 147

ਪ੍ਰਸੰਗ ਵਿੱਚ

1ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ!

2ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ।

3ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।

4ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।

5ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।

6ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।

ਜ਼ਬੂਰ 147

ਅੰਗਰੇਜ਼ੀ ਵਿੱਚ

Berean Standard BiblePsalm 147:3He heals the brokenhearted and binds up their wounds.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਜ਼ਬੂ 34:18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
ਅੱਯੂਬ 5:18ਕਿਉਂਕਿ ਉਹ ਹੀ ਘਾਇਲ ਕਰਦਾ, ਅਤੇ ਫੇਰ ਪੱਟੀ ਬੰਨ੍ਹਦਾ ਹੈ, ਉਹ ਹੀ ਸੱਟ ਮਾਰਦਾ ਹੈ ਅਤੇ ਫੇਰ ਉਹ ਦੇ ਹੱਥ ਚੰਗਾ ਵੀ ਕਰਦੇ ਹਨ।
ਯਿਰ 33:6ਵੇਖੋ, ਮੈਂ ਇਹ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਇਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫ਼ਰ ਪਰਗਟ ਕਰਾਂਗਾ
ਯਸਾ 61:1ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
ਲੂਕਾ 4:18ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।
ਹੋਸ਼ੇ 6:1–2ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ। ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ!
ਜ਼ਬੂ 51:17ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।
ਯਸਾ 57:15ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ