Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਜ਼ਬੂਰ 150

ਬਾਈਬਲ ਦੀ ਆਇਤ · IRV

ਜ਼ਬੂਰ 150

1ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!

2ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ!

3ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ,

4ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!

5ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ!

6ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ!

ਪੂਰਾ ਅਧਿਆਇ ਪੜ੍ਹੋ: ਜ਼ਬੂਰ 150

ਅੰਗਰੇਜ਼ੀ ਵਿੱਚ

Berean Standard BiblePsalm 150Hallelujah! Praise God in His sanctuary. Praise Him in His mighty heavens. Praise Him for His mighty acts; praise Him for His excellent greatness. Praise Him with the sound of the horn; praise Him with the harp and lyre. Praise Him with tambourine and dancing; praise Him with strings and flute. Praise Him with clashing cymbals; praise Him with resounding cymbals. Let everything that has breath praise the LORD! Hallelujah!

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਜ਼ਬੂ 145:21ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ!
ਪਰਕਾਸ਼ 5:13ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ!
ਜ਼ਬੂ 103:22ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!।
ਜ਼ਬੂ 145:10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।
ਜ਼ਬੂ 148:7–11ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ! ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ, ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ, ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ, ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ,
ਜ਼ਬੂ 149:1ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!
ਜ਼ਬੂ 134:2ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
ਬਿਵ 3:24“ਹੇ ਪ੍ਰਭੂ ਯਹੋਵਾਹ, ਤੂੰ ਆਪਣੇ ਦਾਸ ਉੱਤੇ ਆਪਣੀ ਵਡਿਆਈ ਅਤੇ ਆਪਣੀ ਸ਼ਕਤੀ ਦਾ ਹੱਥ ਪਰਗਟ ਕਰਨ ਲੱਗਾ ਹੈਂ, ਕਿਉਂ ਜੋ ਅਕਾਸ਼ ਵਿੱਚ ਅਤੇ ਧਰਤੀ ਉੱਤੇ ਕਿਹੜਾ ਦੇਵਤਾ ਹੈ, ਜਿਹੜਾ ਤੇਰੇ ਜਿਹੇ ਕਾਰਜ ਅਤੇ ਤੇਰੇ ਜਿਹੇ ਵੱਡੀ ਸ਼ਕਤੀ ਵਾਲੇ ਕੰਮ ਕਰ ਸਕੇ?

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ