Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਜ਼ਬੂਰ 23

ਬਾਈਬਲ ਦੀ ਆਇਤ · IRV

ਜ਼ਬੂਰ 23

1ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।

2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।

3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।

4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।

5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।

6ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!

ਪੂਰਾ ਅਧਿਆਇ ਪੜ੍ਹੋ: ਜ਼ਬੂਰ 23

ਅੰਗਰੇਜ਼ੀ ਵਿੱਚ

Berean Standard BiblePsalm 23A Psalm of David. The LORD is my shepherd; I shall not want. He makes me lie down in green pastures; He leads me beside quiet waters. He restores my soul; He guides me in the paths of righteousness for the sake of His name. Even though I walk through the valley of the shadow of death, I will fear no evil, for You are with me; Your rod and Your staff, they comfort me. You prepare a table before me in the presence of my enemies. You anoint my head with oil; my cup overflows. Surely goodness and mercy will follow me all the days of my life, and I will dwell in the house of the LORD forever.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਫਿਲਿੱ 4:19ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।
ਯੂਹ 10:11ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
ਯਸਾ 40:11ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।
ਯੂਹ 10:27–30ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ। ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ। ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”
ਯੂਹ 10:14ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ
ਪਰਕਾਸ਼ 7:17ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।
ਯਸਾ 41:10ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
ਮੱਤੀ 6:33ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ