ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਜ਼ਬੂਰ 34:17–20
ਬਾਈਬਲ ਦੀ ਆਇਤ · IRV
ਜ਼ਬੂਰ 34:17–20
17ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
19ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
20ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
ਪ੍ਰਸੰਗ ਵਿੱਚ
14ਬਦੀ ਤੋਂ ਹੱਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
15ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।
16ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
17ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
19ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
20ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
21ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।
22ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।
ਅੰਗਰੇਜ਼ੀ ਵਿੱਚ
The righteous cry out, and the LORD hears; He delivers them from all their troubles. The LORD is near to the brokenhearted; He saves the contrite in spirit. Many are the afflictions of the righteous, but the LORD delivers him from them all. He protects all his bones; not one of them will be broken.ਨਵੇਂ ਨੇਮ ਵਿੱਚ ਹਵਾਲਾ
ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ।ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ