ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਜ਼ਬੂਰ 37:4
ਬਾਈਬਲ ਦੀ ਆਇਤ · IRV
ਜ਼ਬੂਰ 37:4
ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
ਪ੍ਰਸੰਗ ਵਿੱਚ
1ਦਾਊਦ ਦਾ ਭਜਨ। ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋਂ ਨਾ ਸੜ।
2ਓਹ ਤਾਂ ਘਾਹ ਵਾਂਗੂੰ ਛੇਤੀ ਕੁਮਲਾ ਜਾਣਗੇ, ਅਤੇ ਸਾਗ ਪੱਤ ਵਾਂਗੂੰ ਮੁਰਝਾ ਜਾਣਗੇ।
3ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।
4ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
5ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
6ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ।
7ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
ਅੰਗਰੇਜ਼ੀ ਵਿੱਚ
Delight yourself in the LORD, and He will give you the desires of your heart.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”ਤਦ ਤੂੰ ਯਹੋਵਾਹ ਵਿੱਚ ਮਗਨ ਰਹੇਂਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਤੇਰੇ ਪਿਤਾ ਯਾਕੂਬ ਦੀ ਵਿਰਾਸਤ ਵਿੱਚੋਂ ਖੁਆਵਾਂਗਾ, ਕਿਉਂ ਜੋ ਇਹ ਯਹੋਵਾਹ ਦਾ ਮੁੱਖ ਵਾਕ ਹੈ।ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ। ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੀ ਫ਼ਤਹ ਵਿੱਚ ਬਹੁਤ ਮਗਨ ਹੋਵੇਗਾ! ਤੂੰ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਮੂੰਹ ਦੀ ਬੇਨਤੀ ਨੂੰ ਤੂੰ ਰੋਕਿਆ ਨਹੀਂ। ਸਲਹ।ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ