ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਪਰਕਾਸ਼ ਦੀ ਪੋਥੀ 12:9
ਬਾਈਬਲ ਦੀ ਆਇਤ · IRV
ਪਰਕਾਸ਼ ਦੀ ਪੋਥੀ 12:9
ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।
ਪੂਰਾ ਅਧਿਆਇ ਪੜ੍ਹੋ: ਪਰਕਾਸ਼ ਦੀ ਪੋਥੀ 12
ਪ੍ਰਸੰਗ ਵਿੱਚ
6ਅਤੇ ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਤਾਂ ਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਦੇਖਭਾਲ ਹੋਵੇ।
7ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ।
8ਪਰ ਅਜਗਰ ਅਤੇ ਉਸ ਦੇ ਦੂਤ ਹਾਰ ਗਏ ਅਤੇ ਉਹਨਾਂ ਨੂੰ ਸਵਰਗ ਵਿੱਚ ਫਿਰ ਥਾਂ ਨਹੀਂ ਮਿਲਿਆ।
9ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।
10ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!
11ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।
12ਇਸ ਕਰਕੇ ਹੇ ਅਕਾਸ਼ੋਂ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਏ! ਹਾਏ! ਕਿਉਂਕਿ ਸ਼ੈਤਾਨ ਤੁਹਾਡੇ ਕੋਲ ਉਤਰ ਆਇਆ ਹੈ ਅਤੇ ਉਹ ਨੂੰ ਵੱਡਾ ਕ੍ਰੋਧ ਹੈ, ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾਂ ਥੋੜ੍ਹਾ ਹੀ ਰਹਿੰਦਾ ਹੈ।
ਅੰਗਰੇਜ਼ੀ ਵਿੱਚ
And the great dragon was hurled down—that ancient serpent called the devil and Satan, the deceiver of the whole world. He was hurled to the earth, and his angels with him.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ।ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ।ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ।ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ।ਅਜਿਹਾ ਹੋਇਆ ਕਿ ਇੱਕ ਦਿਨ ਫਿਰ ਪਰਮੇਸ਼ੁਰ ਦੇ ਦੂਤ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਕਿ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ। ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਹ ਦੇ ਵਿੱਚ ਇੱਧਰ-ਉੱਧਰ ਘੁੰਮਦਾ ਆਇਆ ਹਾਂ।”ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ। ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ