Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਪਰਕਾਸ਼ ਦੀ ਪੋਥੀ 21:4

ਬਾਈਬਲ ਦੀ ਆਇਤ · IRV

ਪਰਕਾਸ਼ ਦੀ ਪੋਥੀ 21:4

ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,

ਪੂਰਾ ਅਧਿਆਇ ਪੜ੍ਹੋ: ਪਰਕਾਸ਼ ਦੀ ਪੋਥੀ 21

ਪ੍ਰਸੰਗ ਵਿੱਚ

1ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ।

2ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।

3ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ।

4ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,

5ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ।

6ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।

7ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।

ਪਰਕਾਸ਼ ਦੀ ਪੋਥੀ 21

ਅੰਗਰੇਜ਼ੀ ਵਿੱਚ

Berean Standard BibleRevelation 21:4‘He will wipe away every tear from their eyes,’ and there will be no more death or mourning or crying or pain, for the former things have passed away.”

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਯਸਾ 25:8ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ।
ਪਰਕਾਸ਼ 7:17ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।
1 ਕੁਰਿੰਥੀ 15:26ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ।
ਯਸਾ 35:10ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ।
ਯਸਾ 60:20ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।
1 ਯੂਹ 2:17ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।
ਯਸਾ 51:11ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਲੈਣ ਦਾ ਅੰਤ ਹੋ ਜਾਵੇਗਾ।
ਯਸਾ 65:18–19ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ। ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਉਸ ਵਿੱਚ ਫੇਰ ਰੋਣ ਦੀ ਅਵਾਜ਼ ਜਾਂ ਦੁਹਾਈ ਦੀ ਅਵਾਜ਼ ਸੁਣਾਈ ਨਾ ਦੇਵੇਗੀ,

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ