Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰੋਮੀਆਂ 10:17

ਬਾਈਬਲ ਦੀ ਆਇਤ · IRV

ਰੋਮੀਆਂ 10:17

ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।

ਪੂਰਾ ਅਧਿਆਇ ਪੜ੍ਹੋ: ਰੋਮੀਆਂ 10

ਪ੍ਰਸੰਗ ਵਿੱਚ

14ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ?

15ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!

16ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?

17ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।

18ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ।

19ਪਰ ਮੈਂ ਕਹਿੰਦਾ ਹਾਂ, ਕੀ ਇਸਰਾਏਲ ਨਹੀਂ ਸੀ ਜਾਣਦਾ? ਪਹਿਲਾਂ ਤਾਂ ਮੂਸਾ ਕਹਿੰਦਾ ਹੈ, ਮੈਂ ਉਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਈਰਖਾ ਕਰਾਵਾਂਗਾ, ਮੈਂ ਇੱਕ ਮੂਰਖ ਕੌਮ ਦੇ ਦੁਆਰਾ ਤੁਹਾਨੂੰ ਗੁੱਸਾ ਦੁਆਵਾਂਗਾ।

20ਫੇਰ ਯਸਾਯਾਹ ਵੱਡੀ ਦਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਹਨਾਂ ਨੇ ਮੈਨੂੰ ਪਾ ਲਿਆ, ਅਤੇ ਜਿਨ੍ਹਾਂ ਨੇ ਮੈਨੂੰ ਨਾ ਪੁੱਛਿਆ, ਮੈਂ ਉਹਨਾਂ ਉੱਤੇ ਪਰਗਟ ਹੋਇਆ।

ਰੋਮੀਆਂ 10

ਅੰਗਰੇਜ਼ੀ ਵਿੱਚ

Berean Standard BibleRomans 10:17Consequently, faith comes by hearing, and hearing by the word of Christ.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਗਲਾ 3:2ਮੈਂ ਤੁਹਾਡੇ ਕੋਲੋਂ ਕੇਵਲ ਇਹ ਜਾਨਣਾ ਚਾਹੁੰਦਾ ਹਾਂ ਕਿ ਤੁਹਾਨੂੰ ਪਵਿੱਤਰ ਆਤਮਾ ਬਿਵਸਥਾ ਦੇ ਕੰਮਾਂ ਤੋਂ ਪ੍ਰਾਪਤ ਹੋਇਆ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?
ਗਲਾ 3:5ਫੇਰ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦਾ ਦਾਨ ਦਿੰਦਾ ਅਤੇ ਤੁਹਾਡੇ ਵਿੱਚ ਸਮਰੱਥਾ ਦੇ ਕੰਮ ਕਰਦਾ ਹੈ ਸੋ ਬਿਵਸਥਾ ਦੇ ਕੰਮਾਂ ਤੋਂ ਹੈ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?।
ਕੁਲੁੱ 3:16ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
ਲੂਕਾ 11:28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
1 ਥੱਸ 2:13ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ।
ਮਰਕੁ 4:24ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।
ਲੂਕਾ 8:21ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।
ਰੋਮ 1:16ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ