Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰੋਮੀਆਂ 10:9

ਬਾਈਬਲ ਦੀ ਆਇਤ · IRV

ਰੋਮੀਆਂ 10:9

ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।

ਪੂਰਾ ਅਧਿਆਇ ਪੜ੍ਹੋ: ਰੋਮੀਆਂ 10

ਪ੍ਰਸੰਗ ਵਿੱਚ

6ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ ਇਸ ਤਰ੍ਹਾਂ ਕਹਿੰਦਾ ਹੈ, ਜੋ ਆਪਣੇ ਮਨ ਵਿੱਚ ਇਹ ਨਾ ਆਖ ਕਿ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ?

7ਜਾਂ ਪਤਾਲ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉੱਠਾ ਲਿਆਉਣ ਲਈ?

8ਪਰ ਕੀ ਆਖਦਾ ਹੈ? ਬਚਨ ਤੇਰੇ ਕੋਲ ਅਤੇ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ, ਇਹ ਤਾਂ ਉਸ ਵਿਸ਼ਵਾਸ ਦਾ ਬਚਨ ਹੈ, ਜਿਹ ਦਾ ਅਸੀਂ ਪਰਚਾਰ ਕਰਦੇ ਹਾਂ।

9ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।

10ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ।

11ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ।

12ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ।

ਰੋਮੀਆਂ 10

ਅੰਗਰੇਜ਼ੀ ਵਿੱਚ

Berean Standard BibleRomans 10:9that if you confess with your mouth, “Jesus is Lord,” and believe in your heart that God raised Him from the dead, you will be saved.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਲੂਕਾ 12:8ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ।
ਰਸੂਲਾਂ 16:31ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।
ਫਿਲਿੱ 2:11ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
ਮੱਤੀ 10:32–33ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ। ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।
1 ਯੂਹ 4:2–3ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ। ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ।
1 ਪਤ 1:21ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ।
ਰੋਮ 8:34ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ।
1 ਕੁਰਿੰਥੀ 15:14–18ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪ੍ਰਚਾਰ ਵਿਅਰਥ ਹੈ ਅਤੇ ਤੁਹਾਡੀ ਵਿਸ਼ਵਾਸ ਬੇਕਾਰ ਹੈ। ਨਾਲੇ ਅਸੀਂ ਵੀ ਪਰਮੇਸ਼ੁਰ ਦੇ ਝੂਠੇ ਗਵਾਹ ਠਹਿਰੇ ਕਿਉਂ ਜੋ ਅਸੀਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜ਼ਿੰਦਾ ਕੀਤਾ, ਜਿਸ ਨੂੰ ਉਸ ਨੇ ਨਹੀਂ ਜ਼ਿੰਦਾ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ। ਕਿਉਂਕਿ ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਮਸੀਹ ਨਹੀਂ ਜੀ ਉੱਠਿਆ ਹੈ। ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਤੁਹਾਡੀ ਵਿਸ਼ਵਾਸ ਵਿਅਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ। ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਉਹ ਵੀ ਨਾਸ ਹੋਏ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ