ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰੋਮੀਆਂ 12:19
ਬਾਈਬਲ ਦੀ ਆਇਤ · IRV
ਰੋਮੀਆਂ 12:19
ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।
ਪ੍ਰਸੰਗ ਵਿੱਚ
16ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।
17ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।
18ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ।
19ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।
20ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ।
21ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।
ਅੰਗਰੇਜ਼ੀ ਵਿੱਚ
Do not avenge yourselves, beloved, but leave room for God’s wrath. For it is written: “Vengeance is Mine; I will repay, says the Lord.”ਪੁਰਾਣੇ ਨੇਮ ਤੋਂ ਹਵਾਲਾ
ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ, ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ, ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ।ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ।ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।ਆਪਣੇ ਸਤਾਉਣ ਵਾਲਿਆ ਨੂੰ ਬਰਕਤ ਦਿਉ, ਅਸੀਸ ਦਿਉ, ਸਰਾਪ ਨਾ ਦਿਉ!ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ