ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰੋਮੀਆਂ 12:2
ਬਾਈਬਲ ਦੀ ਆਇਤ · IRV
ਰੋਮੀਆਂ 12:2
ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
ਪ੍ਰਸੰਗ ਵਿੱਚ
1ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।
2ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
3ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ।
4ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ।
5ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।
ਅੰਗਰੇਜ਼ੀ ਵਿੱਚ
Do not be conformed to this world, but be transformed by the renewing of your mind. Then you will be able to test and approve what is the good, pleasing, and perfect will of God.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ।ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ! ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ! ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ। ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ। ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ।ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ।ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ