Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰੋਮੀਆਂ 13:8

ਬਾਈਬਲ ਦੀ ਆਇਤ · IRV

ਰੋਮੀਆਂ 13:8

ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।

ਪੂਰਾ ਅਧਿਆਇ ਪੜ੍ਹੋ: ਰੋਮੀਆਂ 13

ਪ੍ਰਸੰਗ ਵਿੱਚ

5ਇਸ ਲਈ ਕੇਵਲ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਆਪਣੇ ਵਿਵੇਕ ਦੇ ਕਾਰਨ ਵੀ ਅਧੀਨ ਹੋਣ ਦੀ ਲੋੜ ਹੈ।

6ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ।

7ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ।

8ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।

9ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।

10ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।

11ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ।

ਰੋਮੀਆਂ 13

ਅੰਗਰੇਜ਼ੀ ਵਿੱਚ

Berean Standard BibleRomans 13:8Be indebted to no one, except to one another in love. For he who loves his neighbor has fulfilled the law.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਮੱਤੀ 22:39–40ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।
ਗਲਾ 5:14ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।
ਮੱਤੀ 7:12ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।
ਕਹਾ 3:27–28ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ। ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।
ਯੂਹ 13:34ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।
ਯਾਕੂ 2:8ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ