ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰੋਮੀਆਂ 15:13
ਬਾਈਬਲ ਦੀ ਆਇਤ · IRV
ਰੋਮੀਆਂ 15:13
ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
ਪ੍ਰਸੰਗ ਵਿੱਚ
10ਫੇਰ ਕਹਿੰਦਾ ਹੈ, ਹੇ ਪਰਾਈ ਕੌਮੋ, ਉਹ ਦੀ ਪਰਜਾ ਦੇ ਨਾਲ ਖੁਸ਼ੀ ਮਨਾਓ।
11ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੂ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ।
12ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ।
13ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
14ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ।
15ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ।
16ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।
ਅੰਗਰੇਜ਼ੀ ਵਿੱਚ
Now may the God of hope fill you with all joy and peace as you believe in Him, so that you may overflow with hope by the power of the Holy Spirit.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ। ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਤੁਹਾਨੂੰ ਹਰੇਕ ਭਲੇ ਕੰਮ ਅਤੇ ਬਚਨ ਵਿੱਚ ਮਜ਼ਬੂਤ ਕਰੇ।ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ।“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ