ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰੋਮੀਆਂ 16:17
ਬਾਈਬਲ ਦੀ ਆਇਤ · IRV
ਰੋਮੀਆਂ 16:17
ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।
ਪ੍ਰਸੰਗ ਵਿੱਚ
14ਅੰਸੁਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ, ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
15ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
16ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।
17ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।
18ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।
19ਤੁਹਾਡੀ ਆਗਿਆਕਾਰੀ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ।
20ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।
ਅੰਗਰੇਜ਼ੀ ਵਿੱਚ
Now I urge you, brothers, to watch out for those who create divisions and obstacles that are contrary to the teaching you have learned. Turn away from them.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ।ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ।ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ। ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ। ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ।ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।ਜਿਹੜਾ ਮਨੁੱਖ ਪਖੰਡੀ ਹੋਵੇ ਉਸ ਨੂੰ ਇੱਕ ਦੋ ਵਾਰੀ ਚਿਤਾਵਨੀ ਦੇ ਕੇ ਉਸ ਤੋਂ ਦੂਰ ਰਹਿ।ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ। ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ। ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ। ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ। ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ। ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਇੱਕ ਭਰਾ ਦੀ ਤਰ੍ਹਾਂ ਚਿਤਾਵਨੀ ਦਿਉ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ