Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰੋਮੀਆਂ 3:23

ਬਾਈਬਲ ਦੀ ਆਇਤ · IRV

ਰੋਮੀਆਂ 3:23

ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।

ਪੂਰਾ ਅਧਿਆਇ ਪੜ੍ਹੋ: ਰੋਮੀਆਂ 3

ਪ੍ਰਸੰਗ ਵਿੱਚ

20ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।

21ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ।

22ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁਝ ਫ਼ਰਕ ਨਹੀਂ ਹੈ।

23ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।

24ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ।

25ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ।

26ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।

ਰੋਮੀਆਂ 3

ਅੰਗਰੇਜ਼ੀ ਵਿੱਚ

Berean Standard BibleRomans 3:23for all have sinned and fall short of the glory of God,

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਉਪ 7:20ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।
1 ਯੂਹ 1:8–10ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ। ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ। ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।
ਰੋਮ 3:9ਤਾਂ ਫੇਰ ਕੀ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ? ਕਦੇ ਵੀ ਨਹੀਂ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ।
ਗਲਾ 3:22ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ।
ਰੋਮ 11:32ਸੋ ਪਰਮੇਸ਼ੁਰ ਨੇ ਸਾਰਿਆਂ ਨੂੰ ਇੱਕ ਸੰਗ ਕਰਕੇ ਅਣ-ਆਗਿਆਕਾਰੀ ਦੇ ਬੰਧਨ ਵਿੱਚ ਜਾਣ ਦਿੱਤਾ ਤਾਂ ਜੋ ਉਹ ਸਭ ਦੇ ਉੱਤੇ ਦਯਾ ਕਰੇ।
ਰੋਮ 3:19ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।
1 ਥੱਸ 2:12ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ।
2 ਥੱਸ 2:14ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ