ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰੋਮੀਆਂ 5:3–5
ਬਾਈਬਲ ਦੀ ਆਇਤ · IRV
ਰੋਮੀਆਂ 5:3–5
3ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ।
4ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ।
5ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
ਪ੍ਰਸੰਗ ਵਿੱਚ
1ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ।
2ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।
3ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ।
4ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ।
5ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
6ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ।
7ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ।
8ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
ਅੰਗਰੇਜ਼ੀ ਵਿੱਚ
Not only that, but we also rejoice in our sufferings, because we know that suffering produces perseverance; perseverance, character; and character, hope. And hope does not disappoint us, because God has poured out His love into our hearts through the Holy Spirit, whom He has given us.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ।ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ। ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ।ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ! ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ, ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ! ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ।ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ