ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰੋਮੀਆਂ 5:8
ਬਾਈਬਲ ਦੀ ਆਇਤ · IRV
ਰੋਮੀਆਂ 5:8
ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
ਪ੍ਰਸੰਗ ਵਿੱਚ
5ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
6ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ।
7ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ।
8ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
9ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।
10ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।
11ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।
ਅੰਗਰੇਜ਼ੀ ਵਿੱਚ
But God proves His love for us in this: While we were still sinners, Christ died for us.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ। ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ!ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ