ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰੋਮੀਆਂ 6:23
ਬਾਈਬਲ ਦੀ ਆਇਤ · IRV
ਰੋਮੀਆਂ 6:23
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
ਪ੍ਰਸੰਗ ਵਿੱਚ
20ਜਦੋਂ ਤੁਸੀਂ ਪਾਪ ਦੇ ਦਾਸ ਸੀ ਤਾਂ ਧਾਰਮਿਕਤਾ ਤੋਂ ਆਜ਼ਾਦ ਸੀ।
21ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ?
22ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ।
23ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
ਅੰਗਰੇਜ਼ੀ ਵਿੱਚ
For the wages of sin is death, but the gift of God is eternal life in Christ Jesus our Lord.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ।ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ।ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ