ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਰੋਮੀਆਂ 8:28
ਬਾਈਬਲ ਦੀ ਆਇਤ · IRV
ਰੋਮੀਆਂ 8:28
ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
ਪ੍ਰਸੰਗ ਵਿੱਚ
25ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।
26ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।
27ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।
28ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
29ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ।
30ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ।
31ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।
ਅੰਗਰੇਜ਼ੀ ਵਿੱਚ
And we know that God works all things together for the good of those who love Him, who are called according to His purpose.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ।ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ। ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ। ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ? ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ। ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ। ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ