ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਤੀਤੁਸ 3:2
ਬਾਈਬਲ ਦੀ ਆਇਤ · IRV
ਤੀਤੁਸ 3:2
ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।
ਪ੍ਰਸੰਗ ਵਿੱਚ
1ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ।
2ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।
3ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।
4ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ।
5ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।
ਅੰਗਰੇਜ਼ੀ ਵਿੱਚ
to malign no one, and to be peaceable and gentle, showing full consideration to everyone.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ!ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ। ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ। ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ