Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਨਸ਼ੇ ਦੀ ਆਦਤ

ਔਖੇ ਸਮੇਂ

ਬਾਈਬਲ ਨਸ਼ੇ ਦੀ ਆਦਤ ਬਾਰੇ ਕੀ ਕਹਿੰਦੀ ਹੈ

ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਜੇ ਬਹੁਤ ਔਖਾ ਹੈ, ਤਾਂ ਇਸ ਨਾਲ ਇਕੱਲੇ ਨਾ ਰਹੋ: ਕਿਸੇ ਭਰੋਸੇਮੰਦ ਵਿਅਕਤੀ, ਪਾਦਰੀ ਜਾਂ ਪਾਸਟਰ, ਜਾਂ ਡਾਕਟਰ ਨਾਲ ਗੱਲ ਕਰੋ।

1 ਕੁਰਿੰਥੀ 10:13ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।
1 ਕੁਰਿੰਥੀ 6:19–20ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
1 ਪਤ 5:8ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
ਗਲਾ 5:19–21ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ, ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ, ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
1 ਕੁਰਿੰਥੀ 6:12ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰੰਤੂ ਸਾਰੀਆਂ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰ ਮੈਂ ਕਿਸੇ ਵਸਤੂ ਦੇ ਅਧੀਨ ਨਹੀਂ ਹੋਵਾਂਗਾ।
1 ਕੁਰਿੰਥੀ 15:33ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।
ਕਹਾ 20:1ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!
ਮੱਤੀ 6:13ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।
ਯਾਕੂ 4:7ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।
ਅਫ਼ 5:18ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।
ਯੂਹ 8:36ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰੇ, ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਓਗੇ।
ਰੋਮ 13:14ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ।
ਤੀਤੁ 2:11–12ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ। ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ।
ਯੂਹ 8:34ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।
ਯਸਾ 5:11ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ